Skip to main content

Featured

अपने हसीन होंठों को

अपने हसीन होंठों को किसी परदे में छुपा लिया करो, हम गुस्ताख लोग हैं नज़रों से चूम लिया करते हैं...

ਉਹ ਸਾਰੇ ਯਾਦ ਆਉਣਗੇ



ਯਾਦ ਆਉਣਗੇ ਨਜ਼ਾਰੇ ਮਾਣੇ ਜ਼ਿੰਦਗੀ ਚ' ਜੋ,
ਦਿਨ ਕਾਲਜਾਂ ਚ ਬੀਤੇ ਉਹ ਸਾਰੇ ਯਾਦ ਆਉਣਗੇ,

ਚਾਹੇ ਮਿਲ ਜਾਵੇ ਐਸ਼ ਕੁੱਲ ਵਿੱਚ ਪਰਦੇਸਾਂ,
ਧੁੱਪਾਂ ਸਹਿ ਗੇੜੇ 'ਉਹਦੇ' ਪਿੱਛੇ ਮਾਰੇ ਯਾਦ ਆਉਣਗੇ,

ਰਿਹਾ ਰੱਬ ਵਾਂਗ ਜਿਹਨਾ ਤੇ ਭਰੋਸਾ ਦਿਲ ਨੂੰ,
ਨਾਲ ਡਟਦੇ ਰਹੇ ਸੱਚੇ ਉਹ ਯਾਰ ਯਾਦ ਆਉਣਗੇ,

ਹਿੱਕ ਤਾਣ ਜੋ ਖਿਲਾਫ ਸਾਡੇ ਰਹੇ ਲੜਦੇ,
ਵੈਰੀ ਦੁਸ਼ਮਣ ਤੇ ਖਾਂਦੇ ਸੀ ਜੋ ਖਾਰ ਯਾਦ ਆਉਣਗੇ,

ਨਹੀਂ ਭੁੱਲਣੀ ਉਹ ਰੂਹ ਜਿਸ ਪਿਆਰ ਸੀ ਸਿਖਾਇਆ,
ਦਿਲ ਜਿੱਤ ਕੇ ਵੀ ਜੀਹਤੋਂ ਗਏ ਹਾਰ ਯਾਦ ਆਉਣਗੇ,

ਜਿਹੜੇ ਪੈਰ-ਪੈਰ ਉੱਤੇ ਦੁੱਖ-ਸੁੱਖ ਸੀ ਵੰਡਾਉਂਦੇ,
ਸੀ ਯਾਰ ਲੈਂਦੇ ਮੇਰੀ ਸਾਰ ਯਾਦ ਆਉਣਗੇ........

Comments