Skip to main content

Featured

अपने हसीन होंठों को

अपने हसीन होंठों को किसी परदे में छुपा लिया करो, हम गुस्ताख लोग हैं नज़रों से चूम लिया करते हैं...

ਓਹ ਦਿਨ ਜਿੰਦਗੀ ਦੇ ਗਏ



ਓਹ ਦਿਨ ਜਿੰਦਗੀ ਦੇ ਗਏ...
ਦਿਨ ਬਚਪਨ ਦੇ ਗਏ !
ਨਿੱਕੇ-ਨਿੱਕੇ ਹੱਥ ਗਿੱਲੀ ਮਿੱਟੀ ਚ ਲਬੇੜਨੇ...
ਕੱਚੇ ਰਾਹਾਂ ਉੱਤੇ ਟਾਇਰ ਸਾਇਕਲਾਂ ਦੇ ਰੇੜਨੇ!
ਭੱਜਕੇ ਟਰਾਲੀਆਂ ਦੇ ਪਿਛੋਂ ਗੱਨੇ ਖਿਚਨੇ...
ਨਿੱਕੀ ਉਮਰੇ ਨਜਾਰੇ ਬੜੇ ਲਏ !

ਆਟੇ ਦੀ ਪਕਾਉਣੀ ਚਿੱੜੀ ਮਾਂ ਤੌਂ ਜਿੱਦ ਕਰਕੇ..
ਜਹਾਜ਼ ਉਡਾਉਣੇ ਕਾਗਜ਼ਾਂ ਦੇ ਪਾੜ ਵਰਕੇ !
ਬਾਰਸ਼ਾਂ ਦੇ ਪਾਣੀ ਵਿੱਚ ਰੋਲਾ ਪਾ-ਪਾਅ ਭਿਜਨਾ..
ਤਾਇਆਂ-ਚਾਚਿਆਂ ਦੇ ਘਰੋਂ ਰੋਟੀ ਖ਼ਾਣ ਗਿਜਣਾ !
ਓਹ ਨਾ ਸਾਂਝਾਂ ਦੇ ਸਮੇਂ ਨਾਂ ਹੁਣ ਰਹੇ ???
ਉਮਰਾਂ ਦੇ ਲੰਬੇ ਪੈਂਡੇ ਝੱਟ ਵਿੱਚ ਮੁਕਗਏ...
ਚੜਦੀ ਜਵਾਨੀ ਵਿੱਚ ਸਾਰੇ ਕੰਮ ਛੁੱਟ ਗਏ !

ਓਹ ਦਿਨ ਜਿੰਦਗੀ ਦੇ ਗਏ...
.........ਦਿਨ ਬਚਪਨ ਦੇ ਗਏ !

Comments